Sunday, June 21, 2015

ਕਾਮਰੇਡ ਜਗਜੀਤ ਸਿੰਘ ਆਨੰਦ ਦੇ ਸਦੀਵੀ ਵਿਛੋੜੇ ਉਪਰ ਸ਼ੋਕ ਮਤਾ ਅਤੇ 21 ਜੂਨ ਮੀਟਿੰਗ ਦੇ ਹੋਰ ਮਤੇ


ਸੂਬਾ ਕਮੇਟੀ, ਜਮਹੂਰੀ ਅਧਿਕਾਰ ਸਭਾ, ਪੰਜਾਬ ਸੀਨੀਅਰ ਕਮਿਊਨਿਸਟ ਆਗੂ ਅਤੇ ਰੋਜ਼ਾਨਾ ਨਵਾਂ ਜ਼ਮਾਨਾ ਦੇ ਸੰਪਾਦਕ ਕਾਮਰੇਡ ਜਗਜੀਤ ਸਿੰਘ ਆਨੰਦ ਦੇ ਸਦੀਵੀ ਵਿਛੋੜੇ ਉਪਰ ਡੂੰਘੇ ਦੁੱਖ ਦਾ ਇਜ਼ਹਾਰ ਕਰਦੀ ਹੈ ਅਤੇ ਸਮੂਹ ਨਵਾਂ ਜ਼ਮਾਨਾ ਪਰਿਵਾਰ, ਉਨ੍ਹਾਂ ਦੇ ਸਕੇ-ਸਬੰਧੀਆਂ ਅਤੇ ਸਮੁੱਚੀ ਜਮਹੂਰੀ ਲਹਿਰ ਦੇ ਦੁੱਖ 'ਚ ਤਹਿ-ਦਿਲੋਂ ਸ਼ਰੀਕ ਹੁੰਦੀ ਹੈ। ਅਗਾਂਹਵਧੂ ਸੋਚ ਦਾ ਪਸਾਰਾ ਕਰਨ ਅਤੇ ਹਰ ਤਰ੍ਹਾਂ ਦੀਆਂ ਫਿਰਕਾਪ੍ਰਸਤ, ਪਿਛਾਖੜੀ ਤਾਕਤਾਂ ਵਿਰੁੱਧ ਧੜੱਲੇ ਨਾਲ ਆਵਾਜ਼ ਉਠਾਉਣ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ। ਲੋਕਪੱਖੀ, ਅਗਾਂਹਵਧੂ ਪੱਤਰਕਾਰੀ ਅਤੇ ਸਾਹਿਤ ਦੇ ਖੇਤਰ ਵਿਚ ਉਨ੍ਹਾਂ ਦੀ ਵਿਸ਼ੇਸ਼ ਦੇਣ ਹਮੇਸ਼ਾ ਯਾਦ ਰੱਖੀ ਜਾਵੇਗੀ।
ਪ੍ਰੋਫੈਸਰ ਏ.ਕੇ. ਮਲੇਰੀ                                                                   ਪ੍ਰੋਫੈਸਰ ਜਗਮੋਹਣ ਸਿੰਘ
(ਸੂਬਾ ਪ੍ਰਧਾਨ)                                                                                  (ਜਨਰਲ ਸਕੱਤਰ)

ਮਿਤੀ: 21 ਜੂਨ 2015

2.  ਸੂਬਾ ਕਮੇਟੀ ਨਿੱਜੀ ਟਰਾਂਸਪੋਰਟਰਾਂ-ਸਿਆਸਤਦਾਨਾਂ ਦੇ ਗੱਠਜੋੜ ਦੀਆਂ ਧੱਕੇਸ਼ਾਹੀਆਂ ਅਤੇ ਮਨਮਾਨੀਆਂ ਵਿਰੁੱਧ ਲੋਕਾਂ ਦੇ ਜਮਹੂਰੀ ਸੰਘਰਸ਼ ਤੇ ਉਨ੍ਹਾਂ ਦੀ ਹੱਕ-ਜਤਾਈ ਨੂੰ ਦਬਾਉਣ ਲਈ ਸੰਘਰਸ਼ਸ਼ੀਲ ਵਿਦਿਆਰਥੀਆਂ ਤੇ ਪੀ.ਐੱਸ.ਯੂ. ਦੇ ਆਗੂਆਂ ਨੂੰ ਸੰਗੀਨ ਇਲਜ਼ਾਮਾਂ ਤਹਿਤ ਜੇਲ੍ਹ ਵਿਚ ਬੰਦ ਰੱਖਣ ਅਤੇ ਨਿਆਂਇਕ ਹਿਰਾਸਤ ਵਧਾਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਉਨ੍ਹਾਂ ਨੂੰ ਬਿਨਾ-ਸ਼ਰਤ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੀ ਹੈ। ਸੂਬਾ ਕਮੇਟੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਪ੍ਰਮੁੱਖ ਆਗੂ ਰਾਜਿੰਦਰ ਸਿੰਘ ਦੇ ਘਰ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਜਮਹੂਰੀ ਲਹਿਰ ਦੇ ਖ਼ਿਲਾਫ਼ ਅਜਿਹੇ ਜਾਬਰ ਰਾਜਕੀ ਹੱਥਕੰਡੇ ਤੁਰੰਤ ਬੰਦ ਕੀਤੇ ਜਾਣ ਦੀ ਮੰਗ ਕਰਦੀ ਹੈ।3. ਸੂਬਾ ਕਮੇਟੀ ਇਕ ਸਾਲ ਤੋਂ ਵੱਧ ਸਮੇਂ ਤੋਂ ਯੂ.ਏ.ਪੀ.ਏ. ਤਹਿਤ ਨਾਗਪੁਰ ਜੇਲ੍ਹ ਦੇ ਅੰਡਾ ਸੈੱਲ ਵਿਚ ਬੰਦ ਕੀਤੇ 90% ਅਪਾਹਜ ਪ੍ਰੋਫੈਸਰ ਜੀ.ਐੱਨ.ਸਾਈਬਾਬਾ ਨੂੰ ਤੁਰੰਤ ਰਿਹਾਅ ਕਰਨ ਅਤੇ ਉਸ ਦੇ ਖ਼ਿਲਾਫ਼ ਦਰਜ ਕੀਤੇ ਝੂਠੇ ਕੇਸ ਬਿਨਾਸ਼ਰਤ ਵਾਪਸ ਲੈਣ ਦੀ ਮੰਗ ਕਰਦੀ ਹੈ।No comments:

Post a Comment