ਜਮਹੂਰੀ ਅਧਿਕਾਰ ਸਭਾ, ਪੰਜਾਬ ਉੱਘੇ ਇਨਕਲਾਬੀ ਟਰੇਡ ਯੂਨੀਅਨ ਆਗੂ ਅਤੇ ਜਾਣੀ-ਪਛਾਣੀ ਜਮਹੂਰੀ ਸ਼ਖਸੀਅਤ ਸਾਥੀ ਕਰੋੜਾ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦੀ ਹੈ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਅਤੇ ਪਰਿਵਾਰ ਦੇ ਗ਼ਮ 'ਚ ਸ਼ਰੀਕ ਹੁੰਦੀ ਹੈ । ਸਾਥੀ ਕਰੋੜਾ ਸਿੰਘ ਦਾ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਮੁਲਾਜ਼ਮ ਵਰਗ ਨੂੰ ਜਥੇਬੰਦੀ ਅਤੇ ਸੰਘਰਸ਼ਾਂ ਦੀ ਜਮਹੂਰੀ ਚੇਤਨਾ ਦੇਣ ਅਤੇ ਜ਼ਿੰਦਗੀ ਦੀ ਬਿਹਤਰੀ ਲਈ ਜਥੇਬੰਦਕ ਸੰਘਰਸ਼ਾਂ ਦਾ ਰਾਹ ਅਖ਼ਤਿਆਰ ਕਰਨ ਲਈ ਪ੍ਰੇਰਤ ਅਤੇ ਜਾਗਰੂਕ ਕਰਨ 'ਚ ਅਮਿੱਟ ਯੋਗਦਾਨ ਰਿਹਾ ਹੈ। ਅੱਜ ਜਦੋਂ ਉਦਾਰੀਕਰਨ-ਨਿੱਜੀਕਰਨ ਅਤੇ ਵਿਸ਼ਵੀਕਰਨ ਦੇ ਆਰਥਕ ਮਾਡਲ ਤਹਿਤ ਮਿਹਨਤਕਸ਼ ਲੋਕਾਂ ਉਪਰ ਚੌਤਰਫ਼ੇ ਹਮਲੇ ਹੋ ਰਹੇ ਹਨ ਅਤੇ ਇਸ ਦੇ ਹਿੱਸੇ ਵਜੋਂ ਉਨ੍ਹਾਂ ਦੇ ਇਕੱਠੇ ਹੋਣ ਤੇ ਜਥੇਬੰਦ ਹੋ ਕੇ ਆਪਣੇ ਹਿੱਤਾਂ ਦੀ ਰਾਖੀ ਕਰਨ ਦੇ ਜਮਹੂਰੀ ਹੱਕ ਅਤੇ ਲੰਮੀ ਜਾਨ-ਹੂਲਵੀਂਆਂ ਜੱਦੋਜਹਿਦਾਂ ਲੜਕੇ ਹਾਸਲ ਕੀਤੇ ਟਰੇਡ ਯੂਨੀਅਨ ਹੱਕ ਵਿਆਪਕ ਪੱਧਰ 'ਤੇ ਖੋਹੇ ਜਾ ਰਹੇ ਹਨ ਅਜਿਹੇ ਸਮਿਆਂ ਵਿਚ ਸਾਥੀ ਕਰੋੜਾ ਸਿੰਘ ਵਰਗੇ ਲੋਕ ਹਿੱਤਾਂ ਨੂੰ ਪ੍ਰਣਾਏ ਅਤੇ ਤਜ਼ਰਬੇਕਾਰ ਟਰੇਡ ਯੂਨੀਅਨ ਘੁਲਾਟੀਏ ਦਾ ਸਦੀਵੀ ਵਿਛੋੜਾ ਦੇ ਜਾਣਾ ਜਮਹੂਰੀ ਲਹਿਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।
ਪ੍ਰੋਫੈਸਰ ਏ.ਕੇ.ਮਲੇਰੀ (ਸੂਬਾ ਪ੍ਰਧਾਨ), ਪ੍ਰੋਫੈਸਰ ਜਗਮੋਹਣ ਸਿੰਘ (ਸੂਬਾ ਜਨਰਲ ਸਕੱਤਰ)
ਮਿਤੀ 2 ਅਗਸਤ 2015
ਪ੍ਰੋਫੈਸਰ ਏ.ਕੇ.ਮਲੇਰੀ (ਸੂਬਾ ਪ੍ਰਧਾਨ), ਪ੍ਰੋਫੈਸਰ ਜਗਮੋਹਣ ਸਿੰਘ (ਸੂਬਾ ਜਨਰਲ ਸਕੱਤਰ)
ਮਿਤੀ 2 ਅਗਸਤ 2015
No comments:
Post a Comment