''ਜਮਹੂਰੀ ਸ਼ਖਸੀਅਤਾਂ ਦੀ ਜ਼ੁਬਾਨਬੰਦੀ ਕਰਨ ਅਤੇ ਹਿੰਦੂਤਵੀ ਸਾਜ਼ਿਸ਼ ਤੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਉਨ੍ਹਾਂ ਨੂੰ ਫਰਜ਼ੀ ਮਾਮਲੇ ਵਿਚ ਫਸਾਇਆ ਗਿਆ ਹੈ'' - ਗੌਤਮ ਨਵਲੱਖਾ
ਲੁਧਿਆਣਾ: ''ਇਸ ਵਕਤ ਦੇਸ਼ ਬਹੁਤ ਹੀ ਖ਼ਤਰਨਾਕ ਹਾਲਾਤ ਵਿੱਚੋਂ ਗੁਜ਼ਰ ਰਿਹਾ ਹੈ ਜਿਥੇ ਕਾਨੂੰਨ ਅਤੇ ਅਦਾਲਤੀ ਪ੍ਰਬੰਧ ਵੀ ਕਾਰਪੋਰੇਟ ਅਤੇ ਹਾਕਮ ਜਮਾਤ ਦੇ ਗੱਠਜੋੜ ਦੇ ਹੱਕ ਵਿਚ ਭੁਗਤ ਰਿਹਾ ਹੈ ਅਤੇ ਜਮਹੂਰੀ ਤਾਕਤਾਂ ਨੂੰ ਇਕ ਸਾਜਿਸ਼ ਤਹਿਤ ਝੂਠੇ ਕੇਸਾਂ ਵਿਚ ਫਸਾਕੇ ਜੇਲ੍ਹਾਂ ਵਿਚ ਸਾੜਿਆ ਰਿਹਾ ਹੈ।'' ਇਹ ਵਿਚਾਰ ਅੱਜ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਲੁਧਿਆਣਾ ਜ਼ਿਲ੍ਹਾ ਇਕਾਈ ਵੱਲੋਂ ਗੜ੍ਹਚਿਰੌਲੀ (ਮਹਾਰਾਸ਼ਟਰ) ਵਿਚ 40 ਦੇ ਕਰੀਬ ਮਾਓਵਾਦੀਆਂ ਤੇ ਆਦਿਵਾਸੀਆਂ ਨੂੰ ਝੂਠੇ ਪੁਲਿਸ ਮੁਕਾਬਲੇ ਬਣਾਕੇ ਕਤਲ ਕਰਨ ਦਾ ਵਿਰੋਧ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦੇ ਹੋਏ ਸਥਾਨਕ ਪੰਜਾਬੀ ਭਵਨ ਲੁਧਿਆਣਾ ਵਿਖੇ ਆਯੋਜਤ ਕੀਤੀ ਵਿਸ਼ਾਲ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਨਵੈਨਸ਼ਨ ਦੇ ਮੁੱਖ ਬੁਲਾਰੇ ਮਾਰਕਸਵਾਦੀ ਚਿੰਤਕ ਅਤੇ ਉੱਘੇ ਜਮਹੂਰੀ ਕਾਰਕੁੰਨ ਗੌਤਮ ਨਵਲੱਖਾ ਅਤੇ ਸਭਾ ਦੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਪ੍ਰਗਟ ਕੀਤੇ। ਕਨਵੈਨਸ਼ਨ ਦੇ ਪ੍ਰਧਾਨਗੀ ਮੰਡਲ ਵਿਚ ਦੋਨਾਂ ਮੁੱਖ ਵਕਤਾਵਾਂ ਦੇ ਨਾਲ ਨਾਲ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ.ਮਲੇਰੀ, ਐਡਵੋਕੇਟ ਦਲਜੀਤ ਸਿੰਘ, ਨਰਭਿੰਦਰ ਅਤੇ ਮਲਕੀਤ ਕੌਰ ਸ਼ੁਸ਼ੋਭਿਤ ਸਨ।
ਗੜ੍ਹਚਿਰੌਲੀ ਵਿਚ ਆਦਿਵਾਸੀਆਂ ਅਤੇ ਮਾਓਵਾਦੀਆਂ ਦੀ ਫਰਜ਼ੀ ਪੁਲਿਸ ਮੁਕਾਬਲਿਆਂ ਵਿਚ ਹੱਤਿਆਵਾਂ ਦੀ ਚਰਚਾ ਕਰਦਿਆਂ ਮੁੱਖ ਬੁਲਾਰਿਆਂ ਨੇ ਕਿਹਾ ਕਿ ਹਥਿਆਰਬੰਦ ਦਸਤੇ ਉੱਥੇ ਅੰਡਰ ਬੈਰਲ ਗਰਨੇਡ ਲਾਂਚਰ (ਯੂ ਬੀ ਜੀ ਐੱਲ) ਅਤੇ ਮੌਰਟਰ ਵਰਗੇ ਉਹ ਆਧੁਨਿਕ ਹਥਿਆਰ ਵਰਤਕੇ ਲੋਕਾਂ ਦਾ ਕਤਲੇਆਮ ਕਰ ਰਹੇ ਹਨ ਜਿਹੜੇ ਕਿ ਭਾਰਤੀ ਫ਼ੌਜ ਵਲੋਂ ਸਰਹੱਦ 'ਤੇ ਦੇਸ਼ ਦੇ ਦੁਸ਼ਮਣਾਂ ਨਾਲ ਲੜੀ ਜਾਂਦੀ ਜੰਗ ਦੌਰਾਨ ਵਰਤੇ ਜਾਂਦੇ ਹਨ। ''ਆਪਰੇਸ਼ਨ ਸਮਾਧਨ'' ਅਧੀਨ ਸੀ ਆਰ ਪੀ ਐੱਫ. ਅਤੇ ਇਸ ਦੀ ਸੀ-60 ਬਟਾਲੀਅਨ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਛਾਪਾਮਾਰ ਯੁੱਧ ਨੂੰ ਕੁਚਲਣ ਲਈ ਨੂੰ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ ਉੱਥੇ ਸਰਚ ਆਪ੍ਰੇਸ਼ਨ ਕਰਕੇ ਆਦਿਵਾਸੀਆਂ ਨੂੰ ਗੋਲੀਆਂ ਨਾਲ ਭੁੰਨਣ ਲਈ ਤਾਇਨਾਤ ਕੀਤਾ ਗਿਆ ਹੈ। ਬਾਈ ਤੇਈ ਤੇ ਚੌਵੀ ਅਪਰੈਲ ਦੇ ਵਹਿਸ਼ੀ ਕਤਲੇਆਮ ਇਸੇ ਨੀਤੀ ਤਹਿਤ ਬਣਾਏ ਝੂਠੇ ਮੁਕਾਬਲੇ ਹਨ। ਕਾਰਪੋਰੇਟ ਹਿਤੈਸ਼ੀ ਅਖਾਉਤੀ ਵਿਕਾਸ ਮਾਡਲ ਉੱਪਰ ਸਵਾਲੀਆ ਚਿੰਨ੍ਹ ਲਾਉਂਦਿਆਂ ਉਹਨਾਂ ਕਿਹਾ ਕਿ ਜੰਗਲ ਕਬਾਇਲੀ ਲੋਕਾਂ ਦੀ ਜੀਵਨ ਰੇਖਾ ਹਨ ਤੇ ਜੰਗਲ ਦੇ ਉਜਾੜੇ ਦਾ ਮਤਲਬ ਆਦਿਵਾਸੀ ਲੋਕਾਂ ਲਈ ਜ਼ਿੰਦਗੀ ਮੌਤ ਦਾ ਸਵਾਲ ਹੈ। ਭਾਰਤੀ ਰਾਜ ਆਪਣੇ ਹੀ ਲੋਕਾਂ ਦਾ ਕਤਲੇਆਮ ਕਰ ਕੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਿਵਾਸੀਆਂ ਤੇ ਜੰਗਲ ਸੰਬੰਧੀ ਕਾਨੂੰਨਾਂ ਦੀ ਉਲੰਘਣਾ ਕਰ ਰਿਹਾ ਹੈ।
ਤੂਤੀਕੋਰੀਨ ਤਾਮਿਲਨਾਡੂ ਵਿਚ ਵਾਤਾਵਰਣ ਦੀ ਭਿਆਨਕ ਤਬਾਹੀ ਲਈ ਜ਼ਿੰਮੇਵਾਰ ਵੇਦਾਂਤ ਸਮੂਹ ਦੀ ਸਟਰਲਾਈਟ ਕੰਪਨੀ ਦੀਆਂ ਮਨਮਾਨੀਆਂ ਵਿਰੁੱਧ ਸੰਘਰਸ਼ ਕਰ ਰਹੇ ਨਿਹੱਥੇ ਅਤੇ ਸ਼ਾਂਤਮਈ ਮੁਜ਼ਾਹਰਕਾਰੀਆਂ ਨੂੰ ਜਿਵੇਂ ਪੁਲਿਸ ਨੇ ਜੱਲਿਆਂਵਾਲਾ ਬਾਗ਼ ਦੀ ਤਰਜ਼ 'ਤੇ ਗੋਲੀਆਂ ਨਾਲ ਭੁੰਨਿਆ ਉਸਤੋਂ ਇਕ ਵਾਰ ਫਿਰ ਇਹ ਸਾਬਤ ਹੋ ਗਿਆ ਕਿ ਭਾਰਤੀ ਰਾਜ ਮਸ਼ੀਨਰੀ ਅਤੇ ਇਸਦੀ ਪੁਲਿਸ ਕਾਰਪੋਰੇਟ ਸਰਮਾਏਦਾਰੀ ਦੇ ਨਿੱਜੀ ਮਾਫ਼ੀਆ ਗਰੋਹ ਦੀ ਭੂਮਿਕਾ ਨਿਭਾ ਰਹੇ ਹਨ।
ਪਿਛਲੇ ਦਿਨੀਂ ਪੰਜ ਜਮਹੂਰੀ ਕਾਰਕੰਨਾਂ - ਸੁਧੀਰ ਢਾਵਲੇ, ਐਡਵੋਕੇਟ ਸੁਰਿੰਦਰ ਗਾਡਲਿੰਗ, ਪ੍ਰੋਫੈਸਰ ਸ਼ੋਮਾ ਸੇਨ, ਰੋਨਾ ਵਿਲਸਨ ਅਤੇ ਮਹੇਸ਼ ਰਾਵਤ - ਨੂੰ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜਿਸ਼ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕਰਨ ਦੀ ਚਰਚਾ ਕਰਦਿਆਂ ਉਹਨਾਂ ਕਿਹਾ ਕਿ ਇਹ ਭੀਮਾ ਕੋਰੇਗਾਓਂ ਵਿਚ ਦਲਿਤ ਵਿਰੋਧੀ ਹਿੰਸਾ ਲਈ ਜ਼ਿੰਮੇਵਾਰ ਆਰ.ਐੱਸ.ਐੱਸ. ਦੇ ਚਹੇਤੇ ਆਗੂਆਂ -ਮਿਲਿੰਦ ਏਕਬੋਟੇ ਅਤੇ ਸੰਭਾਜੀ ਭੀਡੇ - ਨੂੰ ਬਚਾਉਣ ਅਤੇ ਉਸ ਕਾਂਡ ਵਿਚ ਹਿੰਦੂਤਵ ਦੀ ਭੂਮਿਕਾ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਚਾਲ ਹੈ। ਅਤੇ ਇਹ ਭਾਜਪਾ ਦੀ ਨਰਿੰਦਰ ਮੋਦੀ ਦਾ ਜਲੌਅ ਫਿੱਕਾ ਪੈਣ ਸਮੇਂ ਹਮਦਰਦੀ ਬਟੋਰਨ ਦੀ ਪੁਰਾਣੀ ਨੀਤੀ ਦਾ ਹੀ ਦੁਹਰਾਅ ਹੈ। ਯੂ ਏ ਪੀ ਏ ਵਰਗੇ ਕਾਲੇ ਕਾਨੂੰਨ ਲਾਗੂ ਕਰਕੇ ਹੁਕਮਰਾਨ ਸੁਪਰੀਮ ਕੋਰਟ ਦੇ ''ਜੇਲ੍ਹ ਨਹੀਂ ਜ਼ਮਾਨਤ'' ਦੇ ਦਿਸ਼ਾ-ਨਿਰਦੇਸ਼ਾਂ ਦਾ ਖੁੱਲ੍ਹੇਆਮ ਮਜ਼ਾਕ ਉਡਾ ਰਹੇ ਹਨ। ਸਮਾਜਿਕ ਸਰੋਕਾਰਾਂ ਪ੍ਰਤੀ ਸੰਵੇਦਨਸ਼ੀਲ ਹੋਕੇ ਉਹਨਾਂ ਲਈ ਸੰਘਰਸ਼ ਕਰਨਾ ਜੁਰਮ ਨਹੀਂ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਜਿਸ ਨੂੰ ਭਾਰਤੀ ਹਾਕਮਾਂ ਨੇ ਅੰਦਰੂਨੀ ਸੁਰੱਖਿਆ ਦੇ ਬਹਾਨੇ ਦੇਸੀ-ਬਦੇਸ਼ੀ ਕਾਰਪੋਰੇਟ ਸਰਮਾਏਦਾਰੀ ਅਤੇ ਹੋਰ ਲੋਟੂ ਜਮਾਤਾਂ ਦੇ ਹਿੱਤ ਪੂਰਨ ਲਈ ਗੈਰਜ਼ਮਾਨਤੀ ਜੁਰਮ ਬਣਾ ਦਿੱਤਾ ਹੈ।
ਸਭਾ ਦੇ ਸੂਬਾ ਜਥੇਬੰਦਕ ਸਕੱਤਰ ਨਰਭਿੰਦਰ ਵਲੋਂ ਪੇਸ਼ ਕੀਤੇ ਮਤਿਆਂ ਵਿਚ ਮੰਗ ਕੀਤੀ ਗਈ ਕਿ ਗੜ੍ਹਚਿਰੌਲੀ ਵਿਚ ਬਣਾਏ ਝੂਠੇ ਪੁਲਿਸ ਮੁਕਾਬਲਿਆਂ ਦੀ ਉਚ ਪੱਧਰੀ ਜਾਂਚ ਕਰਵਾਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੁਲਿਸ ਮੁਕਾਬਲਿਆਂ ਵਿਚ ਕਤਲ ਬੰਦ ਕੀਤੇ ਜਾਣ। ਓਪਰੇਸ਼ਨ ਗਰੀਨ ਹੰਟ ਅਤੇ ਹੋਰ ਵੱਖ-ਵੱਖ ਰੂਪਾਂ ਵਿਚ ਭਾਰਤੀ ਰਾਜ ਵਲੋਂ ਆਪਣੇ ਹੀ ਲੋਕਾਂ ਵਿਰੁੱਧ ਛੇੜੀ ਜੰਗ ਬੰਦ ਕੀਤੀ ਜਾਵੇ। ਤੂਤੀਕੁਰੀਨ ਵਿਚ 13 ਲੋਕਾਂ ਦੀਆਂ ਹੱਤਿਆਵਾਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਭੀਮਾ-ਕੋਰੇਗਾਓਂ ਹਿੰਸਾ ਦੇ ਬਹਾਨੇ ਗ੍ਰਿਫ਼ਤਾਰ ਕਰਕੇ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼ ਦੇ ਝੂਠੇ ਕੇਸ ਵਿਚ ਪੁਲਿਸ ਰਿਮਾਂਡ ਵਿਚ ਭੇਜੇ ਜਮਹੂਰੀ ਕਾਰਕੁੰਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਡਾ ਹਰਬੰਸ ਗਰੇਵਾਲ, ਕਮਲਜੀਤ ਖੰਨਾ, ਜਸਵੀਰ ਦੀਪ, ਬੂਟਾ ਸਿੰਘ, ਡਾ. ਤੇਜਪਾਲ, ਲਖਵਿੰਦਰ, ਵਿਜੈ ਨਰਾਇਣ, ਡਾ. ਸੁਖਪਾਲ, ਗੁਰਮੇਲ ਠੁੱਲੀਵਾਲ, ਸੋਹਣ ਸਿੰਘ ਮਾਝੀ, ਬਲਵੰਤ ਉੱਪਲੀ, ਉਜਾਗਰ ਸਿੰਘ ਬੱਦੋਵਾਲ, ਤਰਸੇਮ ਜੋਧਾਂ, ਅਰੁਣ ਅਤੇ ਹੋਰ ਬਹੁਤ ਸਾਰੀਆਂ ਜਮਹੂਰੀ ਅਤੇ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਗੌਤਮ ਨਵਲੱਖਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। ਸਟੇਜ ਦਾ ਸੰਚਾਲਨ ਜਸਵੰਤ ਜੀਰਖ ਵਲੋਂ ਕੀਤਾ ਗਿਆ। ਗਗਨ ਆਜ਼ਾਦ, ਕਸਤੂਰੀ ਲਾਲ, ਗੁਰਮੀਤ ਜੱਜ ਵਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ।
ਮਿਤੀ: 10 ਜੂਨ 2018

No comments:
Post a Comment